Punjabi (Gurmukhi)
ਬੇਗਮਪੁਰਾ ਸਹਰ ਕੋ ਨਾਉ ॥
ਦੂਖ ਅੰਦੋਹੁ ਨਹੀ ਤਿਹਿ ਠਾਉ ॥
ਨਾਂ ਤਸਵੀਸ ਖਿਰਾਜੁ ਨ ਮਾਲੁ ॥
ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥
ਅਬ ਮੋਹਿ ਖੂਬ ਵਤਨ ਗਹ ਪਾਈ ॥
ਉਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥
ਕਾਇਮੁ ਦਾਇਮੁ ਸਦਾ ਪਾਤਿਸਾਹੀ ॥
ਦੋਮ ਨ ਸੇਮ ਏਕ ਸੋ ਆਹੀ ॥
ਆਬਾਦਾਨੁ ਸਦਾ ਮਸਹੂਰ ॥
ਉਹਾਂ ਗਨੀ ਬਸਹਿ ਮਾਮੂਰ ॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥
ਮਹਰਮ ਮਹਲ ਨ ਕੋ ਅਟਕਾਵੈ ॥
ਕਹਿ ਰਵਿਦਾਸ ਖਲਾਸ ਚਮਾਰਾ ॥
ਜੋ ਹਮ ਸਹਰੀ ਸੁ ਮੀਤੁ ਹਮਾਰਾ ॥੨॥