Punjabi (Gurmukhi)
ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ
ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ।
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ
ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ॥
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ
ਭਾਵ ਬਿਨੁ ਭਗਤਿ ਨਹੀ ਹੋਇ ਤੇਰੀ॥
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ
ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥