Punjabi (Gurmukhi)
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥
ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ॥
ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥
ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥
ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥
ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥
ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥