Punjabi (Gurmukhi)
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥