Punjabi (Gurmukhi)
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥