Punjabi (Gurmukhi)
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ॥
ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥
ਮਾਧਵੇ ਕਿਆ ਕਹੀਐ ਭ੍ਰਮੁ ਐਸਾ॥
ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ॥
ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ॥
ਅਨਿਕ ਕਟਕ ਜੈਸੇ ਭੁਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥
ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ॥
ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥