Punjabi (Gurmukhi)
ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੂੰਦ ਕਾ ਗਾਰਾ॥
ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ॥
ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ॥
ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਬੰਕੇ ਬਾਲ ਪਾਗ ਸਿਰਿ ਡੇਰੀ॥
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਊਚੇ ਮੰਦਰ ਸੁੰਦਰ ਨਾਰੀ॥
ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ
ਓਛਾ ਜਨਮੁ ਹਮਾਰਾ॥
ਤੁਮ ਸਰਨਾਗਤਿ ਰਾਜਾ ਰਾਮ ਚੰਦ
ਕਹਿ ਰਵਿਦਾਸ ਚਮਾਰਾ ॥੫॥੬॥