Punjabi (Gurmukhi)
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ॥
ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਮਾਧਵੇ ਜਾਨਤ ਹਹੁ ਜੈਸੀ ਤੈਸੀ॥
ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ॥
ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥
ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ॥
ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥
ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ॥
ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥