Punjabi (Gurmukhi)
ਜਉ ਤੁਮ ਗਿਰਿਵਰ ਤਉ ਹਮ ਮੋਰਾ॥
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ॥
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ॥
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ॥
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ॥
ਭਗਤਿ ਹੇਤੁ ਗਾਵੈ ਰਵਿਦਾਸਾ ॥੫॥