Punjabi (Gurmukhi)
ਜੇ ਓਹੁ ਅਠਸਠਿ ਤੀਰਥ ਨਾਵੈ ॥
ਜੇ ਓਹੁ ਦੁਆਦਸ ਸਿਲਾ ਪੁਜਾਵੈ ॥
ਜੇ ਓਹੁ ਕੂਪ ਤਟਾ ਦੇਵਾਵੈ॥
ਕਰੈ ਨਿੰਦ ਸਭ ਬਿਰਥਾ ਜਾਵੈ ॥੧॥
ਸਾਧ ਕਾ ਨਿੰਦਕੁ ਕੈਸੇ ਤਰੈ ॥
ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥
ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥
ਅਰਪੈ ਨਾਰਿ ਸੀਗਾਰ ਸਮੇਤਿ ॥
ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥
ਕਰੈ ਨਿੰਦ ਕਵਨੈ ਨਹੀ ਗੁਨੈ ॥੨॥
ਜੇ ਓਹੁ ਅਨਿਕ ਪ੍ਰਸਾਦ ਕਰਾਵੈ॥
ਭੂਮਿ ਦਾਨ ਸੋਭਾ ਮੰਡਪਿ ਪਾਵੈ॥
ਅਪਨਾ ਬਿਗਾਰਿ ਬਿਰਾਂਨਾ ਸਾਂਢੈ॥
ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥
ਨਿੰਦਾ ਕਹਾ ਕਰਹੁ ਸੰਸਾਰਾ ॥
ਨਿੰਦਕ ਕਾ ਪਰਗਟਿ ਪਾਹਾਰਾ ॥
ਨਿੰਦਕੁ ਸੋਧਿ ਸਾਧਿ ਬੀਚਾਰਿਆ ॥
ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥