Punjabi (Gurmukhi)
ਜੋ ਦਿਨ ਆਵਹਿ ਸੋ ਦਿਨ ਜਾਹੀ ॥
ਕਰਨਾ ਕੂਚੁ ਰਹਨੁ ਥਿਰੁ ਨਾਹੀ॥
ਸੰਗੁ ਚਲਤ ਹੈ ਹਮ ਭੀ ਚਲਨਾ।।
ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥
ਕਿਆ ਤੂ ਸੋਇਆ ਜਾਗੁ ਇਆਨਾ॥
ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥
ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥
ਸਭ ਘਟ ਭੀਤਰਿ ਹਾਟੁ ਚਲਾਵੈ॥
ਕਰਿ ਬੰਦਿਗੀ ਛਾਡਿ ਮੈ ਮੇਰਾ ॥
ਹਿਰਦੈ ਨਾਮੁ ਸਮ੍ਰਾਰਿ ਸਵੇਰਾ ॥੨॥
ਜਨਮੁ ਸਿਰਾਨੋ ਪੰਥੁ ਨ ਸਵਾਰਾ॥
ਸਾਂਝ ਪਰੀ ਦਹ ਦਿਸ ਅੰਧਿਆਰਾ ॥
ਕਹਿ ਰਵਿਦਾਸ ਨਿਦਾਨਿ ਦਿਵਾਨੇ॥
ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥