Punjabi (Gurmukhi)
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ॥
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਮਾਧਉ ਸਤਸੰਗਤਿ ਸਰਨਿ ਤੁਮ੍ਰਾਰੀ॥
ਹਮ ਅਉਗਨ ਤੁਮ੍ ਉਪਕਾਰੀ ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ॥
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ॥
ਰਾਜਾ ਰਾਮ ਕੀ ਸੇਵ ਨ ਕੀਨ੍ਰੀ ਕਹਿ ਰਵਿਦਾਸ ਚਮਾਰਾ ॥੩॥੩॥