Punjabi (Gurmukhi)
ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ॥
ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾਪਾਰੁ ਨ ਸੁਝ ॥੧॥
ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ॥
ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ।
ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥