Punjabi (Gurmukhi)
ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ॥੩॥੧॥