Punjabi (Gurmukhi)
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ਰਹਾਉ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ
ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ
ਘमि ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧ ॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ
ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ
ਭਇਓ ਉਜਿਆਰੋ ਭਵਨ ਸਗਲਾਰੇ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩ ॥
ਦਸ ਅਠਾ ਅਠਸਠੇ ਚਾਰੇ ਖਾਣੀ
ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ
ਸਤਿਨਾਮੁ ਹੈ ਹਰਿ ਭੋਗ ਤੁਹਾਰੇ॥੪ ॥੩॥