Punjabi (Gurmukhi)
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ॥
ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
ਤੁਝਹਿ ਚਰਨ ਅਰਬਿੰਦ ਭਵਨ ਮਨੁ॥
ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
ਸੰਪਤਿ ਬਿਪਤਿ ਪਟਲ ਮਾਇਆ ਧਨੁ॥
ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨੁ॥
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥